logo

‘CM ਦੀ ਯੋਗਸ਼ਾਲਾʼ ਦੇ ਬੈਨਰ ਹੇਠ, ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਯੋਗ ਦਿਵਸ : DC ਸਾਗਰ !!

‘CM ਦੀ ਯੋਗਸ਼ਾਲਾʼ ਦੇ ਬੈਨਰ ਹੇਠ, ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਯੋਗ ਦਿਵਸ : DC ਸਾਗਰ !!

ਮੋਗਾ, 12 ਜੂਨ, (ਮੁਨੀਸ਼ ਜਿੰਦਲ)

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ʻਸੀ.ਐਮ. ਦੀ ਯੋਗਸ਼ਾਲਾʼ ਸਕੀਮ ਤਹਿਤ ਲੋਕ ਮੁਫਤ ਯੋਗ ਕਲਾਸਾਂ ਨਾਲ ਜੁੜਕੇ, ਇੱਕ ਚੰਗੀ ਤੇ ਨਿਰੋਗ ਜੀਵਨਸ਼ੈਲੀ ਦਾ ਆਨੰਦ ਲੈ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਤੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਦੇਖ ਰੇਖ ਹੇਠ ਮੋਗਾ ਵਿਖੇ 154 ਦੇ ਕਰੀਬ ਯੋਗਾ ਕਲਾਸਾਂ ਹਰ ਰੋਜ ਲਗਾਈਆਂ ਜਾ ਰਹੀਆਂ ਹਨ, ਜਿਸਦਾ ਮੋਗਾ ਵਾਸੀ ਮਾਹਿਰ ਯੋਗਾ ਟ੍ਰੇਨਰਾਂ ਜਰੀਏ ਮੁਫਤ ਵਿੱਚ ਲਾਹਾ ਲੈ ਰਹੇ ਹਨ। ਇਸ ਸਾਲ 11ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵੀ, CM ਦੀ ਯੋਗਸ਼ਾਲਾ ਦੇ ਬੈਨਰ ਹੇਠ ਕਮਸ਼ੀਰੀ ਪਾਰਕ (ਗੀਤਾ ਭਵਨ) ਵਿਖੇ ਮਨਾਇਆ ਜਾ ਰਿਹਾ ਹੈ।

ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਜ਼ਿਲ੍ਹਾ ਪੱਧਰ ਤੋਂ ਇਲਾਵਾ ਸਬ ਡਿਵੀਜਨ ਅਤੇ ਬਲਾਕ ਪੱਧਰ ਉਪਰ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਬੁਲਾਈ। ਇਸ ਮੌਕੇ ਉਹਨਾਂ ਨਾਲ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ, ਐਸ.ਡੀ.ਐਮ. ਬਾਘਾਪੁਰਾਣਾ ਬੇਅੰਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ, CM ਦੀ ਯੋਗਸ਼ਾਲਾ ਦੇ ਜਿਲਾ ਕੋਆਰਡੀਨੇਟਰ ਭਾਰਤੀ ਭਾਵਨਾ ਆਦਿ ਹਾਜਰ ਸਨ। 

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਹਰ ਵਾਰ ਵਾਂਗ ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੇ ਜੋਸ਼ ਨਾਲ ਮਨਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੀ ਜਿੰਦਗੀ ਜਿਉਣ ਲਈ ਪ੍ਰੇਰਿਆ ਜਾਵੇਗਾ। ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2024 ਨੂੰ ਸਵੇਰੇ 6 ਵਜੇ ਵਿਖੇ ਜ਼ਿਲ੍ਹਾ ਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ ਸ਼ਰਟ/ ਕੁੜਤਾ ਅਤੇ ਲੋਅਰ/ ਪਜ਼ਾਮਾ ਆਦਿ ਪਹਿਨ ਕੇ ਆਉਣ।

administrator

Related Articles

Leave a Reply

Your email address will not be published. Required fields are marked *

error: Content is protected !!