
ਮੋਗਾ, 18 ਜੁਲਾਈ (ਮੁਨੀਸ਼ ਜਿੰਦਲ)
ਜ਼ਿਲ੍ਹੇ ਦੇ ਪਿੰਡ ਚੋਟੀਆਂ ਖੁਰਦ ਦੇ ਵੱਡੀ ਗਿਣਤੀ ਵਿੱਚ ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਦਾਅਵਾ ਵਿਧਾਇਕ ਅਮਨਦੀਪ ਦੇ ਦਫਤਰ ਵੱਲੋਂ ਮੀਡਿਆ ਨੂੰ ਜਾਰੀ ਇਕ ਪ੍ਰੈਸ ਨੋਟ ਵਿੱਚ ਕੀਤਾ ਗਿਆ ਹੈ।

ਵਿਧਾਇਕ ਅਮਨਦੀਪ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਸਿਰੋਪਾਓ ਪਾਕੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਅਮਨਦੀਪ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸਰਪੰਚ ਹਰਦੀਪ ਸਿੰਘ, ਏਰੀਆ ਸੰਗਠਨ ਕੋਆਰਡੀਨੇਟਰ ਜਗਦੀਸ਼ ਸ਼ਰਮਾ ਤੋਂ ਇਲਾਵਾ ਪਾਰਟੀ ਵਰਕਰ ਅਤੇ ਵਲੰਟੀਅਰ ਮੌਜੂਦ ਸਨ।