
ਮੋਗਾ, 23 ਨਵੰਬਰ (ਮੁਨੀਸ਼ ਜਿੰਦਲ)
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਯਤਨ ਕਰ ਰਹੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਪਿੰਡ ਥੰਮਣ ਵਾਲਾ ਵਿੱਚ 33 ਲੱਖ 34 ਹਜ਼ਾਰ ਰੁਪਏ ਅਤੇ ਪਿੰਡ ਮੰਗੇਵਾਲਾ ਵਿੱਚ 11 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਅਤਿ ਆਧੁਨਿਕ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਰਪੰਚ ਇਕਬਾਲ ਸਿੰਘ ਥੰਮਣ ਵਾਲਾ, ਸਰਪੰਚ ਹਰਪ੍ਰੀਤ ਸਿੰਘ ਮੰਗੇਵਾਲਾ, ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਪਾਰਟੀ ਦੇ ਵਲੰਟੀਅਰ ਮੌਜੂਦ ਸਨ।

ਵਿਧਾਇਕ ਅਮਨਦੀਪ, ਪਿੰਡ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ।

ਇਸ ਤੋਂ ਪਹਿਲਾਂ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਥੰਮਣ ਵਾਲਾ ਅਤੇ ਮੰਗੇਵਾਲਾ ਪਿੰਡਾਂ ਵਿੱਚ ਪਹੁੰਚਣ ‘ਤੇ, ਪਿੰਡ ਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਥੰਮਣ ਵਾਲਾ ਅਤੇ ਮੰਗੇਵਾਲਾ ਵਿੱਚ ਬਣਾਏ ਜਾ ਰਹੇ ਅਤਿ ਆਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਵੱਲ ਇੱਕ ਵੱਡਾ ਕਦਮ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਿੰਡਾਂ ਨੂੰ ਮਹੱਤਵਪੂਰਨ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਦੇ ਨਤੀਜੇ ਵਜੋਂ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਦੋਵਾਂ ਪਿੰਡਾਂ ਦੇ ਸਰਪੰਚਾਂ, ਗੁਰਪ੍ਰੀਤ ਸਿੰਘ, ਸਰਪੰਚ ਇਕਬਾਲ ਸਿੰਘ ਅਤੇ ਗ੍ਰਾਮ ਪੰਚਾਇਤ ਦਾ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਅਤੇ ਸਤਿਕਾਰ ਲਈ ਧੰਨਵਾਦ ਕੀਤਾ।

