
ਮੋਗਾ, 8 ਦਸੰਬਰ (ਮੁਨੀਸ਼ ਜਿੰਦਲ)
ਜ਼ਿਲ੍ਹੇ ਦੇ ਪਿੰਡ ਚੜਿਕ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ। ਬਲਾਕ ਸਮਿਤੀ ਮੈਂਬਰ ਉਮੀਦਵਾਰ ਸਰਬਜੀਤ ਕੌਰ ਲਈ ਚੋਣ ਪ੍ਰਚਾਰ ਦੌਰਾਨ ਅਮਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅਮਰ ਸਿੰਘ ਅਤੇ ਉਨ੍ਹਾਂ ਦੇ ਸਾਥੀ, ਜੋ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ, ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਸਮਰਪਣ ਭਾਵਨਾ ਅਤੇ ਵਧਦਾ ਵਿਸ਼ਵਾਸ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਸਮਾਜ ਦਾ ਹਰ ਵਰਗ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਇਸ ਮੌਕੇ ‘ਤੇ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਅਮਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਸਤਿਕਾਰ ਨੂੰ ਕਦੇ ਨਹੀਂ ਭੁੱਲਣਗੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਪਿੰਡ ਚੜਿਕ ਦੇ ਪਿੰਡ ਵਾਸੀ ਮੌਜੂਦ ਸਨ।

