
ਮੋਗਾ, 9 ਦਸੰਬਰ (ਮੁਨੀਸ਼ ਜਿੰਦਲ)
14 ਦਸੰਬਰ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਹ ਵਿਚਾਰ ਪਿੰਡ ਦੌਲਤਪੁਰਾ ਨੀਵਾ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਕਮੇਟੀ ਉਮੀਦਵਾਰ ਅੰਗਰੇਜ਼ ਸਿੰਘ ਸਮਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਲਈ ਚੋਣ ਪ੍ਰਚਾਰ ਕਰਦੇ ਹੋਏ ਪ੍ਰਗਟ ਕੀਤੇ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਾਰਟੀ ਦੀ ਵਿਕਾਸ ਮੁਖੀ ਪਹੁੰਚ, ਪਾਰਦਰਸ਼ਤਾ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਚਮਕੌਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਤੋਂ ਮਿਲਿਆ ਸਮਰਥਨ ਅਤੇ ਉਤਸ਼ਾਹ ਸਾਬਤ ਕਰਦਾ ਹੈ ਕਿ ਲੋਕ ਬਦਲਾਅ, ਵਿਕਾਸ ਅਤੇ ਇਮਾਨਦਾਰੀ ਦੇ ਰਾਹ ‘ਤੇ ਆਮ ਆਦਮੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਇਸ ਮੌਕੇ ਪਿੰਡ ਦੌਲਤਪੁਰਾ ਨੀਵਾ ਦੇ ਵੱਡੀ ਗਿਣਤੀ ਵਿੱਚ ਵਸਨੀਕ ਅਤੇ ਪਾਰਟੀ ਵਲੰਟੀਅਰ ਮੌਜੂਦ ਸਨ।

