
ਮੋਗਾ, 11 ਦਸੰਬਰ (ਮੁਨੀਸ਼ ਜਿੰਦਲ)
ਮੋਗਾ ਹਲਕੇ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਮਿਲੇ ਭਾਰੀ ਸਮਰਥਨ ਨੇ ਬਹੁਤ ਉਤਸ਼ਾਹ ਪੈਦਾ ਕੀਤਾ ਹੈ ਅਤੇ ’ਆਪ’ ਦੇ ਉਮੀਦਵਾਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬਲਾਕ ਸੰਮਤੀ ਚੋਟੀਆਂ ਕਲਾਂ ਤੋਂ ਰਾਜਵੀਰ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ, ਸਿੰਘਾਵਾਲਾ ਪਿੰਡ ਵਿੱਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਪ੍ਰੀਤ ਸਿੰਘ ਮੰਗੇਵਾਲਾ, ਘੱਲਕਲਾਂ ਪਿੰਡ ਤੋਂ ਬਲਾਕ ਸੰਮਤੀ ਉਮੀਦਵਾਰ ਅਮਰਜੀਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਦੇ ਸਮਰਥਨ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਬੋਲਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਮੀਦਵਾਰਾਂ ਨੂੰ ਮਿਲੇ ਭਾਰੀ ਸਮਰਥਨ ਕਾਰਨ ਇਲਾਕਾ ਵਾਸੀਆਂ ਨੇ ਬਹੁਤ ਉਤਸ਼ਾਹ ਦਿਖਾਇਆ ਹੈ ਅਤੇ ਪਾਰਟੀ ਦੀ ਵਿਕਾਸ ਮੁਖੀ ਪਹੁੰਚ ’ਤੇ ਪੂਰਾ ਭਰੋਸਾ ਪ੍ਰਗਟ ਕੀਤਾ ਹੈ। ਲੋਕਾਂ ਦੇ ਇਸ ਪਿਆਰ ਅਤੇ ਸਮਰਥਨ ਨੇ ਉਨ੍ਹਾਂ ਦੀ ਜਿੱਤ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੋਟਾਂ ਪਾ ਕੇ ਸਫਲ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਿੰਘਾਵਾਲਾ ਬਲਾਕ ਸੰਮਤੀ ਸੀਟ ਸਰਬਸੰਮਤੀ ਨਾਲ ਜਿੱਤਣ ਵਾਲੇ ਸੋਹਣ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਵਲੰਟੀਅਰ ਅਤੇ ਪਿੰਡ ਵਾਸੀ ਮੌਜੂਦ ਸਨ।

