
ਮੋਗਾ, 12 ਦਸੰਬਰ (ਮੁਨੀਸ਼ ਜਿੰਦਲ)
ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਗੱਲ ਦਾ ਦਾਅਵਾ ਬਲਾਕ ਸੰਮਤੀ ਪਿੰਡ ਝੰਡੇਆਣਾ ਗਰਬੀ ਤੋਂ ਉਮੀਦਵਾਰ ਸਰਦੂਲ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਪ੍ਰੀਤ ਸਿੰਘ ਮੰਗੇਵਾਲਾ, ਬਲਾਕ ਸੰਮਤੀ ਡਰੋਲੀ ਭਾਈ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਸੰਘਾ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਪ੍ਰੀਤ ਕੌਰ ਮਹੇਸ਼ਰੀ ਦੇ ਸਮਰਥਨ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਲਾਕਾ ਨਿਵਾਸੀਆਂ ਦਾ ਉਨ੍ਹਾਂ ਦੇ ਭਾਰੀ ਸਮਰਥਨ ਅਤੇ ਸਤਿਕਾਰ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਔਰਤਾਂ ਵੱਖ ਵੱਖ ਪਾਰਟੀਆਂ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋਈਆਂ ਹਨ। ਉਨ੍ਹਾਂ ਜਨਤਾ ਨੂੰ ਪਾਰਟੀ ਦੇ ਸੱਚੇ, ਇਮਾਨਦਾਰ ਅਤੇ ਵਿਕਾਸ ਮੁਖੀ ਪਹੁੰਚ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਕੀਮਤੀ ਵੋਟਾਂ ਪਾਉਣ। ਇਸ ਮੌਕੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

