






ਮੋਗਾ 21 ਜਨਵਰੀ (ਅਸ਼ੋਕ ਮੌਰੀਆ)
ਭਾਰਤੀ ਕਿਸਾਨ ਯੂਨੀਅਨ, ਲੱਖੋਵਾਲ ਦੇ ਜਿਲ੍ਹਾ ਦਫਤਰ ਵਿਖੇ ਇਕੱਤਰਤਾ ਦੌਰਾਨ ਜਿਲਾ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਗੁਲਜਾਰ ਸਿੰਘ ਘੱਲ ਕਲਾਂ ਸਣੇ ਹੋਰ ਕਿਸਾਨਾਂ ਨੇ ਦਫਤਰ ਵਿਖੇ ਵਿਚਾਰਾਂ ਕੀਤੀਆਂ ਤੇ ਕਿਹਾ ਹੈ ਕਿ ਜੋ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਦੇ ਖਿਲਾਫ 26 ਜਨਵਰੀ ਗਣਤੰਤਰ ਦਿਵਸ ਮੌਕੇ 11 ਵਜੇ ਤੋਂ 3 ਵਜੇ ਤੱਕ ਅਲੱਗ ਅਲੱਗ ਪੁਆਇੰਟਾਂ ਤੇ ਕਿਸਾਨ ਕੇਂਦਰ ਸਰਕਾਰ ਖਿਲਾਫ ਟਰੈਕਟਰ ਮਾਰਚ ਪਰੇਡ ਕਰਕੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕਰਨਗੇ। ਅਤੇ ਲੋਕਾਂ ਨੂੰ ਜਾਣੂ ਕਰਾਉਣਗੇ ਕਿ ਕਿੱਦਾਂ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਛੋਟੇ ਦੁਕਾਨਦਾਰਾਂ ਨੂੰ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਹੈ ਕਿ ਇਸ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਹੋਰ ਕਾਲ ਦੇ ਕੇ ਸੰਘਰਸ਼ ਨੂੰ ਤਿੱਖਾ ਕਰੇਗਾ।






ਇਸ ਸਮੇਂ ਜਿਲਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਹੈ ਕਿ ਇਸ ਟਰੈਕਟਰ ਮਾਰਚ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲ੍ਹਾ ਮੋਗਾ ਵੱਡੀ ਗਿਣਤੀ ਵਿੱਚ ਟਰੈਕਟਰ ਲੈ ਕੇ ਸਹੂਲੀਅਤ ਕਰੇਗਾ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਹਰਜੀਤ ਸਿੰਘ ਸੋਢੀ ਮਨਾਵਾਂ, ਬਲਾਕ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲਪੁਰੀ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਲਖਬੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ, ਗੁਰਜੀਤ ਸਿੰਘ ਮੋਗਾ, ਜ਼ਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਭਾਈ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ ਕੋਰੋਟਾਣਾ, ਦਫਤਰ ਇੰਚਾਰਜ ਪ੍ਰਕਾਸ਼ ਸਿੰਘ, ਮੇਜਰ ਸਿੰਘ ਡਰੋਲੀ ਭਾਈ, ਗੁਰਦੇਵ ਸਿੰਘ ਫਤਿਹਗੜ੍ਹ, ਗੁਰਪ੍ਰੀਤ ਸਿੰਘ ਮੋਗਾ, ਗੁਰਦੇਵ ਸਿੰਘ ਮਾਨ ਦੌਲਤਪੁਰਾ, ਜਸਵਿੰਦਰ ਸਿੰਘ ਦੌਲਤਪੁਰਾ, ਨਰਿੰਦਰ ਪਾਲ ਸਿੰਘ ਉੱਪਲ ਦੌਲਤਪੁਰਾ, ਪ੍ਰਧਾਨ ਨਿਰਮਲ ਸਿੰਘ ਕਾਲੀਏ ਵਾਲਾ, ਪ੍ਰਧਾਨ ਸੁਖਮੀਤ ਸਿੰਘ ਤਖਾਣ ਵੱਧ ਸਰਪੰਚ ਆਦਿ ਹਾਜ਼ਰ ਸਨ।