

ਮੋਗਾ 25 ਜਨਵਰੀ (ਮੁਨੀਸ਼ ਜਿੰਦਲ)
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਮੀਡੀਆ ਇੰਚਾਰਜ ਬਲਕਾਰਨ ਸਿੰਘ ਢਿੱਲੋ ਰਾਹੀ ਜਾਣਕਾਰੀ ਦਿੰਦੇ ਹੋਇਆ ਦੱਸਾ ਹੈ ਕਿ 26 ਜਨਵਰੀ ਗਣਤੰਤਰਤਾ ਦਿਵਸ ਤੇ ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਾਂਤਮਈ ਢੰਗ ਦੇ ਨਾਲ ਮੋਗਾ ਜ਼ਿਲ੍ਹੇ ਦੇ ਅਲੱਗ ਅਲੱਗ ਪੁਆਇੰਟਾਂ ਤੋਂ ਕੇਂਦਰ ਸਰਕਾਰ ਨੂੰ ਜਗਾਉਣ ਲਈ ਟਰੈਕਟਰ ਮਾਰਚ ਕੱਢਿਆ ਜਾਵੇਗਾ। ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਉਸ ਦੇ ਵਿਰੋਧ ਵਿੱਚ ਅਸੀਂ ਲੋਕਾਂ ਦਾ ਸਾਥ ਲੈਕੇ ਟਰੈਕਟਰ ਮਾਰਚ ਕੱਢਾਂਗੇ, ਤਾਂ ਜੋ ਸਰਕਾਰਾਂ ਨੂੰ ਕਿਸਾਨਾਂ ਦੀਆਂ ਮੰਗਾਂ ਮਨਣ ਤੇ ਮਜਬੂਰ ਕੀਤਾ ਜਾ ਸਕੇ। ਪਹਿਨਣ ਕਿਹਾ ਕਿ ਸਾਡੀਆਂ ਮੰਗਾਂ ਮੰਨੇ ਬਿਨਾਂ ਸਰਕਾਰਾਂ ਦਾ ਖਹਿੜਾ ਨਹੀਂ ਛੁੱਟਣਾ। ਸਰਕਾਰਾਂ ਨੂੰ ਸਾਡੀਆਂ ਮੰਗਾਂ ਮਨਨਿਆਂ ਹੀ ਪੈਣਗੀਆਂ। ਨਹੀਂ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਗੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਮੇਂ ਸੂਬਾ ਆਗੂ ਗੁਲਜਾਰ ਸਿੰਘ ਘੱਲ ਕਲਾਂ, ਜਿਲਾ ਆਗੂ ਬਲਕਰਨ ਸਿੰਘ ਢਿੱਲੋਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਬਲਦੇਵ ਸਿੰਘ, ਸੁਰਿੰਦਰ ਸਿੰਘ ਸੰਧੂਆਣਾ, ਰਸ਼ਪਾਲ ਸਿੰਘ ਪਟਵਾਰੀ, ਗੁਰਮੀਤ ਸਿੰਘ ਮੋਗਾ, ਗੁਰਪ੍ਰੀਤ ਸਿੰਘ ਮੋਗਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਜਿਲਾ ਆਗੂ ਗੁਰਮੇਲ ਸਿੰਘ ਡਰੋਲੀ ਭਾਈ, ਲਖਬੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ, ਮੇਜਰ ਸਿੰਘ ਡਰੋਲੀ ਭਾਈ, ਲਖਵਿੰਦਰ ਸਿੰਘ ਰੌਲੀ, ਪ੍ਰਧਾਨ ਨਿਰਮਲ ਸਿੰਘ ਕਾਲੀਏ ਵਾਲਾ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।