

ਮੋਗਾ, 5 ਅਪ੍ਰੈਲ (ਮੁਨੀਸ਼ ਜਿੰਦਲ)
ਜ਼ਿਲ੍ਹੇ ਦੇ ਪਿੰਡ ਰੱਤੀਆਂ ਦੇ ਸਰਪੰਚ ਨਿਰਮਲ ਸਿੰਘ ਸੰਘੂ, ਸਮੁੱਚੀ ਪੰਚਾਇਤ ਸਣੇ ਅਨੇਕਾਂ ਅਕਾਲੀ ਦਲ ਅਤੇ ਕਾਂਗਰਸੀ ਵਰਕਰ ਆਪਣੇ ਪਰਿਵਾਰਾਂ ਸਮੇਤ ਸ਼ਨੀਵਾਰ ਨੂੰ ਇਲਾਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਵਾਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਸਰਪੰਚ ਨਿਰਮਲ ਸਿੰਘ ਸੰਧੂ, ਪੰਚ ਮਨਦੀਪ ਕੌਰ, ਪੰਚ ਜਸਵਿੰਦਰ ਕੌਰ, ਪੰਚ ਚਰਨਜੀਤ ਕੌਰ, ਪੰਚ ਕਮਲਜੀਤ ਕੌਰ, ਪੰਚ ਰਵਿੰਦਰ ਕੌਰ, ਪੰਚ ਮੋਹਨ ਸਿੰਘ, ਪੰਚ ਵੀਰ ਚੰਦ, ਸਾਬਕਾ ਸਰਪੰਚ ਕੁਲਦੀਪ ਸਿੰਘ, ਬਲਦੇਵ ਸਿੰਘ, ਰਵਿੰਦਰ ਸਿੰਘ, ਪ੍ਰਣਾਮ ਸਿੰਘ, ਨਗਿੰਦਰ ਸਿੰਘ, ਨਿਰੰਜਣ ਸਿੰਘ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ ਉਮੀਦ ਪ੍ਰਗਟਾਈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।

MLA ਅਮਨਦੀਪ, ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨਾਲ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਸਕੱਤਰ ਪਿਆਰਾ ਸਿੰਘ ਬੱਧਨੀ, ਵਰਿੰਦਰ ਸਿੰਘ ਬਿੱਲਾ, ਸਰਪੰਚ ਸੁਖਚੈਨ ਸਿੰਘ, ਪ੍ਰਧਾਨ ਗੁਰਲਾਲ ਸਿੰਘ, ਕਰਮਜੀਤ ਸਿੰਘ, ਜਗਸੀਰ ਸਿੰਘ, ਪਿੰਟੂ ਗਿੱਲ ਅਤੇ ਪਿੰਡ ਵਾਸੀ ਹਾਜ਼ਰ ਸਨ।