

ਮੋਗਾ, 6 ਅਪ੍ਰੈਲ (ਮੁਨੀਸ਼ ਜਿੰਦਲ)
ਜ਼ਿਲ੍ਹੇ ਦੇ ਪਿੰਡ ਕਾਲੀਏ ਵਾਲਾ ਵਿੱਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਪਿੰਡ ਦੀ ਸਰਪੰਚ ਸਿਮਰਨਜੀਤ ਕੌਰ ਅਤੇ ਅਕਾਲੀ ਦਲ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਜਿਨ੍ਹਾਂ ਨੂੰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦਾ ਸਿਰੋਪਾਓ ਪਾ ਕੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਇਸ ਮੌਕੇ ਪੰਚ ਜੋਗਾ ਸਿੰਘ, ਪੰਚ ਤਰਨਜੀਤ ਕੌਰ, ਪੰਚ ਰਮਨਦੀਪ ਕੌਰ, ਪੰਚ ਤਰਸੇਮ ਸਿੰਘ, ਪੰਚ ਰੀਨਾ ਰਾਣੀ, ਪ੍ਰਧਾਨ ਗੁਰਦੁਆਰਾ ਸਾਹਿਬ ਕੇਵਲ ਸਿੰਘ, ਪੰਚ ਨਿਰਮਲ ਸਿੰਘ, ਰਾਖਾ ਸਿੰਘ, ਸੀਰਾ ਸਿੰਘ ਸਾਬਕਾ ਪੰਚ, ਸੁਖਦੇਵ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਗੁਰਦੇਵ ਸਿੰਘ ਹਾਜ਼ਰ ਸਨ।