ਮੋਗਾ, 15 ਦਸੰਬਰ (ਮੁਨੀਸ਼ ਜਿੰਦਲ)
ਮੋਗਾ ਜ਼ਿਲੇ ਦੇ ਪਿੰਡ ਦੌਲਤਪੁਰਾ ਉੱਚਾ ਦੀ ਸਰਪੰਚ ਮਨਜੀਤ ਕੌਰ ਅਤੇ ਪਿੰਡ ਦੀ ਨਵੀਂ ਚੁਣੀ ਗਈ ਸਮੂਹ ਗ੍ਰਾਮ ਪੰਚਾਇਤ ਵੱਲੋਂ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਚਾਇਤ ਵੱਲੋਂ ਪਿੰਡ ਦੀ ਸਾਂਝ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਪ੍ਰਸਤਾਵ ਵੀ ਰੱਖੇ ਗਏ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਪੰਚਾਇਤ ਵੱਲੋਂ ਗੁਰੂ ਸਾਹਿਬ ਦੀ ਰਹਿਨੁਮਾਈ ਹੇਠ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੂੰ ਸਿਰੋਪਾ ਅਤੇ ਦੁਸ਼ਾਲਾ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਦੌਲਤਪੁਰਾ ਉੱਚਾ ਦੀ ਸਰਪੰਚ ਮਨਜੀਤ ਕੌਰ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਸਮੁੱਚੀ ਗ੍ਰਾਮ ਪੰਚਾਇਤ ਦਾ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।